ਬਾਬਾ ਬਕਾਲਾ ਸਾਹਿਬ 5 ਜਨਵਰੀ ( ਦਿਲਰਾਜ ਸਿੰਘ ਦਰਦੀ ) ਪਿਛਲੇ 40 ਸਾਲਾਂ ਤੋਂ ਲਗਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੇਵਾਵਾਂ ਨਿਭਾਉਣ ਵਾਲੀ ਮਾਝੇ ਦੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਸਭਾ ਦੇ ਬਾਨੀ ਸਰਪ੍ਰਸਤ ਅਤੇ 'ਕੌਮੀ ਸਵਤੰਤਰ' ਦੇ ਬਾਨੀ ਸੰਸਥਾਪਕ ਸ: ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ -2025 ਐਤਕੀਂ ਡਾ: ਲਖਵਿੰਦਰ ਜੌਹਲ ਸਾ: ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੂੰ ਦਿੱਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ: ਸ਼ੇਲਿੰਦਰਜੀਤ ਸਿੰਘ ਰਾਜਨ ਨੇ ਦੱਸਿਆ ਹੈ ਕਿ ਮਿਤੀ 8 ਜਨਵਰੀ, 2025, ਦਿਨ ਬੁੱਧਵਾਰ ਨੂੰ ਮੀਟਿੰਗ ਹਾਲ, ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਸਵੇਰੇ 11 ਵਜੇ ਹੋਣ ਜਾ ਰਹੇ ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਡਾ: ਹਰਜਿੰਦਰ ਸਿੰਘ ਅਟਵਾਲ (ਸੀਨੀਅਰ ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ), ਡਾ: ਗੋਪਾਲ ਸਿੰਘ ਬੁੱਟਰ (ਸਾ: ਮੁਖੀ ਪੰਜਾਬੀ ਵਿਭਾਗ ਲਾਇਲਪੁਰ ਖਾਲਸਾ ਕਾਲਜ ਜਲੰਧਰ), ਸ: ਦੀਪ ਦਵਿੰਦਰ ਸਿੰਘ (ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ), ਗੁਰਮੀਤ ਸਿੰਘ ਬਾਜਵਾ (ਕਾਰਜਕਾਰਨੀ ਮੈਂਬਰ ਕੇਂਦਰੀ ਪੰਜਾਬੀ ਲੇਖਕ ਸਭਾ) ਸ਼ੁਸ਼ੋਭਿਤ ਹੋਣਗੇ ਅਤੇ ਹਾਜ਼ਰੀਨ ਵੱਲੋਂ ਕਵਿਤਾ ਪਾਠ ਵੀ ਹੋਵੇਗਾ । ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਡਾ: ਪਰਮਜੀਤ ਸਿੰਘ ਬਾਠ ਅਤੇ ਪ੍ਰੈਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਸਮੂਹ ਸਾਹਿਤਕਾਰਾਂ ਨੰ ਪੁੱਜਣ ਲਈ ਅਪੀਲ ਕੀਤੀ ਹੈ ।
Comments
Post a Comment