ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਧੂਮ ਧਾਮ ਨਾਲ ਮਨਾਇਆ ਗਿਆ ਗੁਰੂ ਰਵਿਦਾਸ ਜੀ ਦਾ 648ਵਾਂ ਪ੍ਰਕਾਸ਼ ਪੂਰਬ

 


ਮੁਹਾਲੀ 16 ਫਰਵਰੀ ( ਅੰਜੂ ਅਮਨਦੀਪ ਗਰੋਵਰ) ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਫੇਜ਼-7 ਮੋਹਾਲੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠ ਸ਼੍ਰੀ ਅਖੰਡ ਪਾਠ ਸਾਹਿਬ ਜੀਆਂ ਦੇ 12 ਫਰਵਰੀ ਨੂੰ ਸਵੇਰੇ 10:00 ਵਜੇ ਸੰਪੂਰਨ ਭੋਗ ਪਾਏ ਗਏ। ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਗੁਰੂ ਜੀ ਦੀ ਬਾਣੀ ਦਾ ਕੀਰਤਨ ਦਰਬਾਰ 11:00 ਵਜੇ ਤੋਂ 3:00 ਵਜੇ ਤੱਕ ਅਤੇ ਰਾਤ 7:30 ਤੋਂ 9:30 ਵਜੇ ਤੱਕ ਸਜਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਾਮਲ ਹੋ ਕੇ ਗੁਰਬਾਣੀ ਦਾ ਅਨੰਦ ਮਾਣਿਆ ਗਿਆ। ਕੀਰਤਨੀ ਜਥਿਆਂ ਭਾਈ ਜਤਿੰਦਰ ਸਿੰਘ ਦਿਲਗੀਰ ਅਤੇ ਸਾਥੀ ਹਜ਼ੂਰੀ ਰਾਗੀ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੋਹਾਲੀ, ਮਾਤਾ ਕਲਸੀ ਇਸਤਰੀ ਵੈਲਫੇਅਰ ਅਤੇ ਸਤਿਸੰਗ ਸੋਸਾਇਟੀ (ਰਜਿ:) ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੋਹਾਲੀ, ਮਾਤਾ ਲੋਨਾ ਸਤਿਸੰਗ ਜਥਾ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੋਹਾਲੀ, ਭਾਈ ਕਮਲੇਸ਼ ਇੰਦਰ ਸਿੰਘ ਜੀ ਅਤੇ ਸਾਥੀ ਸੁਨਾਮ ਵਾਲੇ, ਭਾਈ ਗੁਰਮੀਤ ਸਿੰਘ ਅਤੇ ਸਾਥੀ ਮੋਹਾਲੀ ਅਤੇ ਭਾਈ ਗੁਰਿੰਦਰ ਸਿੰਘ ਗੈਰੀ ਮੋਹਾਲੀ ਵੱਲੋਂ ਸੰਗਤਾਂ ਨੂੰ ਆਪਣੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ. ਮਾਲਵਿੰਦਰ ਸਿੰਘ ਕੰਗ, ਮੈ ਪਾਰਲੀਮੈਂਟ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੀ ਹੁਸਨ ਲਾਲ, ਆਈ.ਏ.ਐਸ. (ਰਿਟਾ.) ਪ੍ਰਿੰਸੀਪਲ ਸੈਕਟਰੀ ਸਾਬਕਾ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ। ਸ. ਕੁਲਵੰਤ ਸਿੰਘ ਐਮ.ਐਲ.ਏ. ਮੋਹਾਲੀ, ਸ. ਬਲਬੀਰ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਸ਼੍ਰੀ ਜਗਜੀਤ ਸਿੰਘ ਜੱਲਾ ਪੀ.ਪੀ.ਐਸ. (ਰਿਟਾ.) ਸੁਪਰਡੰਟ ਪੁਲਿਸ ਮੋਹਾਲੀ ਬਤੌਰ ਗੈਸਟ ਆਫ ਆਨਰਜ਼ ਸ਼ਾਮਲ ਹੋਏ। ਇਨ੍ਹਾਂ ਸਖ਼ਸ਼ੀਅਤਾਂ ਨੂੰ ਸਭਾ ਦੇ ਪ੍ਰਧਾਨ ਸ਼੍ਰੀ ਤਰਸੇਮ ਲਾਲ ਬਾਦਲਾ, ਸ਼੍ਰੀ ਆਰ.ਏ. ਸੁਮਨ, ਸ਼੍ਰੀ ਸੋਨੀ ਰਾਮ, ਸ਼੍ਰੀ ਪਰਮਜੀਤ ਭੱਟਵਾ, ਸ਼੍ਰੀ ਐਚ.ਐਲ. ਮਹਿਮੀ, ਸ਼੍ਰੀ ਪੀ.ਆਰ. ਮਾਨ, ਸ਼੍ਰੀ ਬੀ.ਬੀ. ਸਵੈਨ ਵੱਲੋਂ ਜੀ ਆਇਆਂ ਆਖਿਆ ਗਿਆ ਅਤੇ ਸਿਰਓਪਾ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਅਤੇ ਬਾਕੀ ਮਹਿਮਾਨਾਂ ਵੱਲੋਂ ਸਮੂਹ ਸੰਗਤ ਨੂੰ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 648ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਂਵਾਂ ਨੂੰ ਜੀਵਨ ਵਿੱਚ ਅਪਨਾ ਕੇ ਜੀਵਨ ਬਤੀਤ ਕਰਨ ਦਾ ਸੁਨੇਹਾ ਦਿੱਤਾ ਗਿਆ। ਸ਼੍ਰੀ ਮਾਲਵਿੰਦਰ ਸਿੰਘ ਕੰਗ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਭਾ ਦੇ ਸੰਪਾਦਕ ਸ਼੍ਰੀ ਨਿਰੰਜਨ ਲਾਲ ਮਾਹੀ ਵੱਲੋਂ ਤਿਆਰ ਕੀਤਾ ਸੋਵੀਨਾਰ ਰੀਲੀਜ਼ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਭਾ ਨੂੰ ਸਾਲ 2024-25 ਲਈ ਆਪਣੇ ਐਮ.ਪੀ. ਫੰਡ ਵਿੱਚੋਂ 5 ਲੱਖ ਦੀ ਗਰਾਂਟ ਅਤੇ ਸਾਲ 2025-26 ਲਈ 5 ਲੱਖ ਰੁਪਏ ਦੀ ਹੋਰ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ। ਸਟੇਜ਼ ਦੀ ਕਾਰਵਾਈ ਸਭਾ ਦੇ ਜਨਰਲ ਸਕੱਤਰ ਸ਼੍ਰੀ ਡੀ.ਆਰ. ਪਾਲ ਵੱਲੋਂ ਬਾਖੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿੱਚ ਸਭਾ ਦੇ ਪ੍ਰਧਾਨ ਸ਼੍ਰੀ ਤਰਸੇਮ ਲਾਲ ਬਾਦਲਾ ਵੱਲੋਂ ਆਏ ਮਹਿਮਾਨਾਂ, ਸੰਗਤ, ਸੇਵਾਦਾਰਾਂ, ਪੰਜਾਬ ਪੁਲਿਸ ਮੋਹਾਲੀ, ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ। ਇਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Comments