ਡਾ. ਗੁਰਲਾਲ ਸਿੰਘ ਮੱਖਣਵਿੰਡੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ

ਚੰਡੀਗੜ 12 - ਅਪ੍ਰੈਲ (ਪਰਮਜੀਤ ਸਿੰਘ) ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ ਵਿਖੇ ਪੰਜਾਬ ਕਾਗਰਸ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਤਿਕਾਰਯੋਗ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾਕਟਰ ਗੁਰਲਾਲ ਸਿੰਘ ਮੱਖਣਵਿੰਡੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੇ ਸਿਆਸੀ ਜੀਵਨ ਦੀ ਸ਼ੁਰੁਆਤ ਕੀਤੀ । 



ਇਸ ਮੌਕੇ ਤੇ ਡਾਕਟਰ ਗੁਰਲਾਲ ਸਿੰਘ ਮੱਖਣਵਿੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਜੀ ਨੂੰ ਵਿਸ਼ਵਾਸ ਦਵਾਉਂਦਾ ਹਾਂ ਕਿ ਮੈਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਹਮੇਸ਼ਾਂ ਤੱਤਪਰ ਰਹਾਂਗਾਂ ਤੇ ਪਾਰਟੀ ਵੱਲੋਂ ਦਿੱਤੀ ਗਈ विमे ਵੀ ਜ਼ਿੰਮੇਵਾਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਤੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਹੋਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਨੇ ਗੁਰਲਾਲ ਸਿੰਘ ਮੱਖਣਵਿੰਡੀ ਨੂੰ ਸਨਮਾਨਿਤ ਵੀ ਕੀਤਾ ਗਿਆ।

Comments