ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆਂ

 

ਲੁਧਿਆਣਾ : ਲਧਿਆਣਾ ਪੱਛਮੀ ਹਲਕੇ ਵਿੱਚ ਉਪ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ (bjp jeevan gupta,) ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਹੋਣੀਆਂ ਹਨ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ, 


ਜਦੋਂ ਐੱਸਐੱਸਪੀ ਸਿਵਲ ਕੱਪੜਿਆਂ ਵਿੱਚ ਹੀ ਸ਼ਹਿਰ ਦੀਆਂ ਵੱਖ-ਵੱਖ ਪਾਰਕਾਂ ਵਿੱਚ ਪਹੁੰਚ ਗਏ


ਪਰ ਭਾਜਪਾ ਇਸ ਮਾਮਲੇ ਦੇ ਵਿੱਚ ਫਿਲਹਾਲ ਪਿੱਛੇ ਚੱਲ ਰਹੀ ਸੀ।26 ਮਈ ਤੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। 2 ਜੂਨ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ, ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ।


Comments