ਪੰਜ ਪਿਆਰਿਆਂ ਨੇ ਹਰਵਿੰਦਰ ਸਿੰਘ ਸਰਨਾ ਨੂੰ ਸੁਣਾਈ ਧਾਰਮਿਕ ਸਜ਼ਾ

ਅੰਮ੍ਰਿਤਸਰ ਖ਼ਬਰਾਂ

ਅੰਮ੍ਰਿਤਸਰ ਖ਼ਬਰਾਂ

: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਅਹਿਮ ਫ਼ੈਸਲੇ ਲਏ ਗਏ। ਇਸ ਦੇ ਮੱਦੇਨਜ਼ਰ ਸਿੰਘ ਸਾਹਿਬਾਨਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ। ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਬਿਆਨਬਾਜ਼ੀਆਂ ਦੀ ਮੁਆਫ਼ੀ ਮੰਗੀ। ਇਸ ਦੌਰਾਨ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਲਾਈ ਗਈ। ਉਨ੍ਹਾਂ ਨੂੰ 11 ਦਿਨ ਰੋਜ਼ਾਨਾ 2 ਜਪੁਜੀ ਸਾਹਿਬ ਅਤੇ 2 ਚੌਪਈ ਸਾਹਿਬ ਦੇ ਪਾਠ ਕਰਨ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ 11 ਦਿਨ ਬਾਅਦ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦੇ ਵੀ ਹੁਕਮ ਦਿੱਤੇ ਗਏ।

 


ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਅਹਿਮ ਫ਼ੈਸਲੇ ਲਏ ਗਏ। ਇਸ ਦੇ ਮੱਦੇਨਜ਼ਰ ਸਿੰਘ ਸਾਹਿਬਾਨਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ। ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਬਿਆਨਬਾਜ਼ੀਆਂ ਦੀ ਮੁਆਫ਼ੀ ਮੰਗੀ। ਇਸ ਦੌਰਾਨ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਲਾਈ ਗਈ। ਉਨ੍ਹਾਂ ਨੂੰ 11 ਦਿਨ ਰੋਜ਼ਾਨਾ 2 ਜਪੁਜੀ ਸਾਹਿਬ ਅਤੇ 2 ਚੌਪਈ ਸਾਹਿਬ ਦੇ ਪਾਠ ਕਰਨ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ 11 ਦਿਨ ਬਾਅਦ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾਉਣ ਦੇ ਵੀ ਹੁਕਮ ਦਿੱਤੇ ਗਏ।


Punjabi Hello

Comments