ਜਲੰਧਰ : ਆਮ ਆਦਮੀ ਪਾਰਟੀ ਪੰਜਾਬ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੇ ਘਰ ਪੰਜਾਬ ਵਿਜੀਲੈਂਸ ਵੱਲੋਂ ਛਾਪੇਮਾਰੀ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਘਰ ਵਿਜੀਲੈਂਸ ਵੱਲੋਂ ਪਿਛਲੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਅਧਿਕਾਰੀ ਸੁਖਦੇਵ ਵਿਸ਼ਿਸ਼ਟ ਏਟੀਪੀ ਦੇ ਨਾਲ ਸਬੰਧਤ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਰਮਨ ਅਰੋੜਾ ਤੋਂ ਪਿਛਲੇ ਦਿਨੀ ਪੰਜਾਬ ਸਰਕਾਰ ਨੇ ਸੁਰੱਖਿਆ ਵਾਪਸ ਲਈ ਸੀ।ਰਮਨ ਅਰੋੜਾ ‘ਤੇ ਦੋਸ਼ ਲੱਗ ਰਹੇ ਹਨ ਕਿ ਵਿਧਾਇਕ ਪਹਿਲਾਂ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈ ਕੇ ਨੋਟਿਸਾਂ ਨੂੰ ਰਫ਼ਾ-ਦਫਾ ਕਰਵਾਉਂਦਾ ਸੀ।
Comments
Post a Comment